Guru Nanak Dev Ji Quotes in Punjabi
Lines of Guru Nanak Dev Ji’s bani in Gurmukhi, with the Roman Punjabi reading and the meaning in Punjabi, to read, copy or share.
Quotes on Truth and Honest Living (18)
18 lines from Japji Sahib, Siree Raag, Raag Saarang, Raag Aasaa and Raag Maajh: lines on truth, honest effort and a straight life. Each card shows the Gurmukhi line, its Roman Punjabi reading, its Ang and the meaning in Punjabi.
- On truth
ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥
aadh sach jugaadh sach || hai bhee sach naanak hosee bhee sach ||
— Sri Guru Granth Sahib Ji, Ang 1 (Guru Nanak Dev Ji, Jap)
ਹੇ ਨਾਨਕ ! ਅਕਾਲ ਪੁਰਖ ਮੁੱਢ ਤੋਂ ਹੋਂਦ ਵਾਲਾ ਹੈ, ਜੁਗਾਂ ਦੇ ਮੁੱਢ ਤੋਂ ਮੌਜੂਦ ਹੈ । ਇਸ ਵੇਲੇ ਭੀ ਮੌਜੂਦ ਹੈ ਤੇ ਅਗਾਂਹ ਨੂੰ ਭੀ ਹੋਂਦ ਵਾਲਾ ਰਹੇਗਾ
- On truth
ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥
sachahu orai sabh ko upar sach aachaar ||
— Sri Guru Granth Sahib Ji, Ang 62 (Guru Nanak Dev Ji, Siree Raag)
ਹਰੇਕ (ਕਰਮ) ਸਦਾ-ਥਿਰ ਪ੍ਰਭੂ ਦਾ ਨਾਮ-ਸਿਮਰਨ ਤੋਂ ਘਟੀਆ ਹੈ, ਸਿਮਰਨ ਰੂਪ ਕਰਮ ਸਭ ਕਰਮਾਂ ਧਰਮਾਂ ਤੋਂ ਸ੍ਰੇਸ਼ਟ ਹੈ
- On truth
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥
kiv sachiaaraa hoieeaai kiv kooRai tuTai paal || hukam rajaiee chalanaa naanak likhiaa naal ||
— Sri Guru Granth Sahib Ji, Ang 1 (Guru Nanak Dev Ji, Jap)
ਅਕਾਲ ਪੁਰਖ ਦਾ ਪਰਕਾਸ਼ ਹੋਣ ਲਈ ਯੋਗ ਕਿਵੇਂ ਬਣ ਸਕੀਦਾ ਹੈ (ਅਤੇ ਸਾਡੇ ਅੰਦਰ ਦਾ) ਕੂੜ ਦਾ ਪਰਦਾ ਕਿਵੇਂ ਟੁੱਟ ਸਕਦਾ ਹੈ ? ਰਜ਼ਾ ਦੇ ਮਾਲਕ ਅਕਾਲ ਪੁਰਖ ਦੇ ਹੁਕਮ ਵਿਚ ਤੁਰਨਾ-(ਇਹੀ ਇਕ ਵਿਧੀ ਹੈ)। ਹੇ ਨਾਨਕ ! (ਇਹ ਵਿਧੀ) ਧੁਰ ਤੋਂ ਹੀ ਜਦ ਤੋਂ ਜਗਤ ਬਣਿਆ ਹੈ, ਲਿਖੀ ਚਲੀ ਆ ਰਹੀ ਹੈ
- On truth
ਘਾਲਿ ਖਾਇ ਕਿਛੁ ਹਥਹੁ ਦੇਇ ॥ ਨਾਨਕ ਰਾਹੁ ਪਛਾਣਹਿ ਸੇਇ ॥
ghaal khai kichh hathahu dhei || naanak raahu pachhaaneh sei ||
— Sri Guru Granth Sahib Ji, Ang 1245 (Guru Nanak Dev Ji, Raag Saarang)
ਜੋ ਜੋ ਮਨੁੱਖ ਮਿਹਨਤ ਨਾਲ ਕਮਾ ਕੇ (ਆਪ) ਖਾਂਦਾ ਹੈ ਤੇ ਉਸ ਕਮਾਈ ਵਿਚੋਂ ਕੁਝ (ਹੋਰਨਾਂ ਨੂੰ ਭੀ) ਦੇਂਦਾ ਹੈ, ਹੇ ਨਾਨਕ! ਅਜੇਹੇ ਬੰਦੇ ਹੀ ਜ਼ਿੰਦਗੀ ਦਾ ਸਹੀ ਰਸਤਾ ਪਛਾਣਦੇ ਹਨ
- On truth
ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥ ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥
sach taa par jaaneeaai jaa sikh sachee lei || dhiaa jaanai jeea kee kichh pu(n)n dhaan karei ||
— Sri Guru Granth Sahib Ji, Ang 468 (Guru Nanak Dev Ji, Raag Aasaa)
ਸੱਚ ਦੀ ਪਰਖ ਤਦੋਂ ਹੰੁਦੀ ਹੈ, ਜਦੋਂ ਸੱਚੀ ਸਿੱਖਿਆ (ਗੁਰੂ ਪਾਸੋਂ) ਲੲ ਅਤੇ (ਉਸ ਸਿੱਖਿਆ ਉੱਤੇ ਚੱਲ ਕੇ) ਸਭ ਜੀਵਾਂ ਉੱਤੇ ਤਰਸ ਕਰਨ ਦੀ ਜਾਚ ਸਿੱਖੇ ਤੇ (ਲੋੜਵੰਦਾਂ ਨੂੰ) ਕੁਝ ਦਾਨ ਪੰੁਨ ਕਰੇ ।
- On truth
ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥
sach karanee dhe paieeaai dhar ghar mahal piaar ||
— Sri Guru Granth Sahib Ji, Ang 18 (Guru Nanak Dev Ji, Siree Raag)
ਉਸ ਦਾ ਦਰ ਉਸ ਦਾ ਘਰ ਮਹਲ ਪਿਆਰ ਦੀ ਰਾਹੀਂ ਲੱਭਦਾ ਹੈ, ਟਿਕਵਾਂ (ਚੰਗਾ) ਆਚਰਣ ਦੇ ਕੇ ਲੱਭੀਦਾ ਹੈ
- On truth
ਸੁਣਿਐ ਸਤੁ ਸੰਤੋਖੁ ਗਿਆਨੁ ॥
suniaai sat sa(n)tokh giaan ||
— Sri Guru Granth Sahib Ji, Ang 3 (Guru Nanak Dev Ji, Jap)
ਰੱਬ ਦੇ ਨਾਮ ਵਿਚ ਜੁੜਨ ਨਾਲ (ਹਿਰਦੇ ਵਿਚ) ਦਾਨ (ਦੇਣ ਦਾ ਸੁਭਾਉ), ਸੰਤੋਖ ਤੇ ਪ੍ਰਕਾਸ਼ ਪਰਗਟ ਹੋ ਜਾਂਦਾ ਹੈ,
- On truth
ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥
sach sabhanaa hoi dhaaroo paap kaddai dhoi ||
— Sri Guru Granth Sahib Ji, Ang 468 (Guru Nanak Dev Ji, Raag Aasaa)
ਸਾਰੇ ਦੁੱਖਾਂ ਦਾ ਇਲਾਜ ਉਹ ਆਪ ਬਣ ਜਾਂਦਾ ਹੈ, (ਕਿਉਂਕਿ ਉਹ) ਸਾਰੇ ਵਿਕਾਰਾਂ ਨੂੰ (ਉਸ ਹਿਰਦੇ ਵਿਚੋਂ) ਧੋ ਕੇ ਕੱਢ ਦੇਂਦਾ ਹੈ (ਜਿੱਥੇ ਉਹ ਵੱਸ ਰਿਹਾ ਹੈ)
- On truth
ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥ ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥
jinee sach vana(n)jiaa gur poore saabaas || naanak vasat pachhaanasee sach saudhaa jis paas ||
— Sri Guru Granth Sahib Ji, Ang 18 (Guru Nanak Dev Ji, Siree Raag)
ਜਿਨ੍ਹਾਂ ਬੰਦਿਆਂ ਨੇ ਇਹ ਸੱਚਾ ਸੌਦਾ ਖ਼ਰੀਦਿਆ ਹੈ ਉਹਨਾਂ ਨੂੰ ਪੂਰੇ ਗੁਰੂ ਦੀ ਥਾਪਣਾ ਮਿਲਦੀ ਹੈ ਹੇ ਨਾਨਕ ! ਜਿਸ ਦੇ ਪਾਸ ਇਹ ਸੱਚਾ ਸੌਦਾ ਹੁੰਦਾ ਹੈ, ਇਸ ਵਸਤ ਦੀ ਕਦਰ ਭੀ ਉਹੀ ਜਾਣਦਾ ਹੈ
- On truth
ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥
eih man saach sa(n)tokhiaa nadhar kare tis maeh ||
— Sri Guru Granth Sahib Ji, Ang 19 (Guru Nanak Dev Ji, Siree Raag)
ਉਸ ਦਾ ਮਨ ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਸੰਤੋਖ ਦਾ ਧਾਰਨੀ ਹੋ ਜਾਂਦਾ ਹੈ, ਉਸ ਉੱਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਕਰੀ ਰੱਖਦਾ ਹੈ
- On truth
ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ ॥
sache setee ral mile sache gun paragaas ||
— Sri Guru Granth Sahib Ji, Ang 20 (Guru Nanak Dev Ji, Siree Raag)
ਉਹ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦੇ ਹਨ, ਸਦਾ-ਥਿਰ ਪ੍ਰਭੂ ਦੇ ਗੁਣ ਉਹਨਾਂ ਵਿਚ ਉੱਘੜ ਆਉਂਦੇ ਹਨ
- On truth
ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥
manmukh sukh na paieeaai gurmukh sukh subhaan ||
— Sri Guru Granth Sahib Ji, Ang 21 (Guru Nanak Dev Ji, Siree Raag)
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਕਦੇ ਸੁਖ ਨਹੀਂ ਪਾਂਦਾ, ਪਰ ਗੁਰੂ ਦੀ ਸਰਨ ਪਿਆਂ ਅਸਚਰਜ ਆਤਮਕ ਆਨੰਦ ਮਿਲਦਾ ਹੈ ।
- On truth
ਸਚੁ ਬੀਜੈ ਸਚੁ ਉਗਵੈ ਦਰਗਹ ਪਾਈਐ ਥਾਉ ॥
sach beejai sach ugavai dharageh paieeaai thaau ||
— Sri Guru Granth Sahib Ji, Ang 1243 (Guru Nanak Dev Ji, Raag Saarang)
ਜੋ ਮਨੁੱਖ ਪ੍ਰਭੂ ਦਾ ਨਾਮ (ਹਿਰਦੇ ਵਿਚ) ਬੀਜਦਾ ਹੈ ਉਸ ਦੇ ਅੰਦਰ ਨਾਮ ਹੀ ਪ੍ਰਫੁਲਤ ਹੁੰਦਾ ਹੈ ਤੇ ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ ।
- On truth
ਸਭ ਦੁਨੀਆ ਸੁਬਹਾਨੁ ਸਚਿ ਸਮਾਈਐ ॥ ਸਿਝੈ ਦਰਿ ਦੀਵਾਨਿ ਆਪੁ ਗਵਾਈਐ ॥
sabh dhuneeaa subahaan sach samaieeaai || sijhai dhar dheevaan aap gavaieeaai ||
— Sri Guru Granth Sahib Ji, Ang 142 (Guru Nanak Dev Ji, Raag Maajh)
ਜੋ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਜੁੜਿਆ ਹੋਇਆ ਹੈ, ਉਸ ਲਈ ਸਾਰਾ ਜਗਤ ਸੋਹਣਾ ਹੈ, ਉਹ ਖ਼ੁਦੀ ਮਿਟਾ ਕੇ ਪ੍ਰਭੂ ਦੇ ਦਰ ਤੇ ਪ੍ਰਭੂ ਦੀ ਦਰਗਾਹ ਵਿਚ ਸੁਰਖ਼ਰੂ ਹੁੰਦਾ ਹੈ
- On truth
ਸਚੇ ਦੈ ਦਰਿ ਜਾਇ ਸਚੁ ਚਵਾਂਈਐ ॥ ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥
sache dhai dhar jai sach chavaa(n)ieeaai || sachai a(n)dhar mahal sach bulaieeaai ||
— Sri Guru Granth Sahib Ji, Ang 145 (Guru Nanak Dev Ji, Raag Maajh)
ਜੇ ਸੱਚੇ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਸੱਚੇ ਦਾ ਨਾਮ ਜਪੀਏ, ਤਾਂ ਇਸ ਸੱਚੇ ਨਾਮ ਦੀ ਰਾਹੀਂ ਸੱਚੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦਾ ਹੈ ।
- On truth
ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ ॥ ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ ॥
kooR kapaT kamaavadhe kooR paragaTee aaiaa || a(n)dhar hoi su nikalai neh chhapai chhapaiaa ||
— Sri Guru Granth Sahib Ji, Ang 1243 (Guru Nanak Dev Ji, Raag Saarang)
ਉਹ (ਆਪਣੇ ਹਰੇਕ ਕਾਰ-ਵਿਹਾਰ ਵਿਚ) ਝੂਠ ਤੇ ਧੋਖਾ ਹੀ ਵਰਤਦੇ ਹਨ, ਪਰ ਝੂਠ ਉੱਘੜ ਆਉਂਦਾ ਹੈ, (ਕਿਉਂਕਿ) ਮਨ ਦੇ ਅੰਦਰ ਜੋ ਕੁਝ ਹੁੰਦਾ ਹੈ ਉਹ ਜ਼ਾਹਰ ਹੋ ਜਾਂਦਾ ਹੈ, ਲੁਕਾਇਆਂ ਲੁਕ ਨਹੀਂ ਸਕਦਾ ।
- On truth
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥
saachaa saahib saach nai bhaakhiaa bhaau apaar ||
— Sri Guru Granth Sahib Ji, Ang 2 (Guru Nanak Dev Ji, Jap)
ਅਕਾਲ ਪੁਰਖ ਸਦਾ-ਥਿਰ ਰਹਿਣ ਵਾਲਾ ਹੀ ਹੈ, ਉਸ ਦਾ ਨੀਯਮ ਭੀ ਸਦਾ ਅਟੱਲ ਹੈ। ਉਸ ਦੀ ਬੋਲੀ ਪ੍ਰੇਮ ਹੈ ਅਤੇ ਉਹ ਆਪ ਅਕਾਲ ਪੁਰਖ ਬੇਅੰਤ ਹੈ।
- On truth
ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥
naanak evai jaaneeaai sabh aape sachiaar ||
— Sri Guru Granth Sahib Ji, Ang 2 (Guru Nanak Dev Ji, Jap)
ਹੇ ਨਾਨਕ ! ਇਸ ਤਰ੍ਹਾਂ ਇਹ ਸਮਝ ਆ ਜਾਂਦੀ ਹੈ ਕਿ ਉਹ ਹੋਂਦ ਦਾ ਮਾਲਕ ਅਕਾਲ ਪੁਰਖ ਸਭ ਥਾਈਂ ਭਰਪੂਰ ਹੈ
Guru Nanak Dev Ji Quotes on Equality, Humanity and Women (5)
5 lines from Siree Raag, Sohila, Raag Aasaa and Japji Sahib: lines on the oneness of people, respect for every person and the place of women. Copy any card, or share it as a picture.
- On equality
ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥ ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥
sabh ko uoochaa aakheeaai neech na dheesai koi || eikanai bhaa(n)dde saajiaai ik chaanan tih loi ||
— Sri Guru Granth Sahib Ji, Ang 62 (Guru Nanak Dev Ji, Siree Raag)
(ਪਰ ਕਰਮ-ਕਾਂਡ ਦੇ ਜਾਲ ਵਿਚ ਫਸੇ ਉੱਚ-ਜਾਤੀਏ ਬੰਦਿਆਂ ਨੂੰ ਭੀ ਨਿੰਦਣਾ ਠੀਕ ਨਹੀਂ ਹੈ), ਹਰੇਕ ਜੀਵ ਨੂੰ ਚੰਗਾ ਹੀ ਆਖਣਾ ਚਾਹੀਦਾ ਹੈ, (ਜਗਤ ਵਿਚ) ਕੋਈ ਨੀਚ ਨਹੀਂ ਦਿੱਸਦਾ ਕਿਉਂਕਿ ਇਕ ਕਰਤਾਰ ਨੇ ਹੀ ਸਾਰੇ ਜੀਵ ਰਚੇ ਹਨ, ਤੇ ਤਿੰਨਾਂ ਲੋਕਾਂ (ਦੇ ਜੀਵਾਂ) ਵਿਚ ਉਸੇ (ਕਰਤਾਰ ਦੀ ਜੋਤਿ) ਦਾ ਹੀ ਚਾਨਣ ਹੈ
- On equality
ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
sabh meh jot jot hai soi || tis dhai chaanan sabh meh chaanan hoi ||
— Sri Guru Granth Sahib Ji, Ang 13 (Guru Nanak Dev Ji, Sohila)
ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤੀ ਵਰਤ ਰਹੀ ਹੈ । ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ ।
- On equality
ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ ॥
jaanahu jot na poochhahu jaatee aagai jaat na he ||
— Sri Guru Granth Sahib Ji, Ang 349 (Guru Nanak Dev Ji, Raag Aasaa)
ਪ੍ਰਭੂ ਦੀ ਹਜੂਰੀ ਵਿਚ ਦਾਤ ਦੇਣ ਸਮੇਂ ਪ੍ਰੇਮ ਵਿਚਾਰਿਆ ਜਾਂਦਾ ਹੈ,ਜਾਤ ਨਹੀਂ ਪੁਛੀ ਜਾਂਦੀ
- On equality
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
pavan guroo paanee pitaa maataa dharat mahat ||
— Sri Guru Granth Sahib Ji, Ang 8 (Guru Nanak Dev Ji, Jap)
ਪ੍ਰਾਣ (ਸਰੀਰਾਂ ਲਈ ਇਉਂ ਹਨ ਜਿਵੇਂ) ਗੁਰੂ (ਜੀਵਾਂ ਦੇ ਆਤਮਾ ਲਈ) ਹੈ, ਪਾਣੀ (ਸਭ ਜੀਵਾਂ ਦਾ) ਪਿਉ ਹੈ ਅਤੇ ਧਰਤੀ (ਸਭ ਦੀ) ਵੱਡੀ ਮਾਂ ਹੈ।
- On equality
ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥
so kiau ma(n)dhaa aakheeaai jit ja(n)meh raajaan || bha(n)ddahu hee bha(n)dd uoopajai bha(n)ddai baajh na koi ||
— Sri Guru Granth Sahib Ji, Ang 473 (Guru Nanak Dev Ji, Raag Aasaa)
ਜਿਸ ਇਸਤ੍ਰੀ (ਜਾਤੀ) ਤੋਂ ਰਾਜੇ (ਭੀ) ਜੰਮਦੇ ਹਨ, ਉਸ ਨੂੰ ਮੰਦਾ ਆਖਣਾ ਠੀਕ ਨਹੀਂ ਹੈ । ਇਸਤ੍ਰੀ ਤੋਂ ਹੀ ਇਸਤ੍ਰੀ ਪੈਦਾ ਹੁੰਦੀ ਹੈ (ਜਗਤ ਵਿਚ) ਕੋਈ ਜੀਵ ਇਸਤ੍ਰੀ ਤੋਂ ਬਿਨਾ ਪੈਦਾ ਨਹੀਂ ਹੋ ਸਕਦਾ ।
Quotes on Humility, Ego and Kind Words (11)
11 lines from Siree Raag, Japji Sahib, Raag Aasaa and Raag Maajh: lines on humility, letting go of ego and speaking kindly, with the meaning in Punjabi under each line.
- On humility
ਬਾਬਾ ਬੋਲੀਐ ਪਤਿ ਹੋਇ ॥ ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥
baabaa boleeaai pat hoi || uootam se dhar uootam kahe'eeh neech karam beh roi ||
— Sri Guru Granth Sahib Ji, Ang 15 (Guru Nanak Dev Ji, Siree Raag)
ਹੇ ਭਾਈ ! ਉਹ ਬੋਲ ਬੋਲਣਾ ਚਾਹੀਦਾ ਹੈ (ਜਿਸ ਨਾਲ ਪ੍ਰਭੂ ਦੀ ਹਜ਼ੂਰੀ ਵਿਚ) ਇੱਜ਼ਤ ਮਿਲੇ ਉਹੀ ਮਨੁੱਖ (ਅਸਲ ਵਿਚ) ਚੰਗੇ ਹਨ, ਜੋ ਪ੍ਰਭੂ ਦੀ ਹਜ਼ੂਰੀ ਵਿਚ ਚੰਗੇ ਆਖੇ ਜਾਂਦੇ ਹਨ, ਮੰਦ-ਕਰਮੀ ਬੰਦੇ ਬੈਠੇ ਝੁਰਦੇ ਹੀ ਹਨ
- On humility
ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥
jit boliaai pat paieeaai so boliaa paravaan ||
— Sri Guru Granth Sahib Ji, Ang 15 (Guru Nanak Dev Ji, Siree Raag)
ਉਹੀ ਬੋਲ ਬੋਲਿਆ ਹੋਇਆ ਸੁਚੱਜਾ ਹੈ ਜਿਸ ਦੇ ਬੋਲਣ ਨਾਲ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਮਿਲਦਾ ਹੈ
- On humility
ਹਉਮੈ ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥
haumai rog gavaieeaai sabadh sachai sach bhaakh ||
— Sri Guru Granth Sahib Ji, Ang 62 (Guru Nanak Dev Ji, Siree Raag)
(ਹੇ ਭਾਈ !) ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਨਾਮ ਸਿਮਰ, ਨਾਮ ਸਿਮਰਿਆਂ ਹੀ ਹਉਮੈ ਦਾ ਰੋਗ ਦੂਰ ਹੁੰਦਾ ਹੈ
- On humility
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥
hukamai a(n)dhar sabh ko baahar hukam na koi || naanak hukamai je bujhai ta haumai kahai na koi ||
— Sri Guru Granth Sahib Ji, Ang 1 (Guru Nanak Dev Ji, Jap)
ਹਰੇਕ ਜੀਵ ਰੱਬ ਦੇ ਹੁਕਮ ਵਿਚ ਹੀ ਹੈ, ਕੋਈ ਜੀਵ ਹੁਕਮ ਤੋਂ ਬਾਹਰ (ਭਾਵ, ਹੁਕਮ ਤੋ ਆਕੀ) ਨਹੀਂ ਹੋ ਸਕਦਾ। ਹੇ ਨਾਨਕ ! ਜੇ ਕੋਈ ਮਨੁੱਖ ਅਕਾਲ ਪੁਰਖ ਦੇ ਹੁਕਮ ਨੂੰ ਸਮਝ ਲਏ ਤਾਂ ਫਿਰ ਉਹ ਸੁਆਰਥ ਦੀਆਂ ਗੱਲਾਂ ਨਹੀਂ ਕਰਦਾ (ਭਾਵ, ਫਿਰ ਉਹ ਸੁਆਰਥੀ ਜੀਵਨ ਛੱਡ ਦੇਂਦਾ ਹੈ)
- On humility
ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥
miThat neevee naanakaa gun cha(n)giaaieeaa tat ||
— Sri Guru Granth Sahib Ji, Ang 470 (Guru Nanak Dev Ji, Raag Aasaa)
ਹੇ ਨਾਨਕ! ਨੀਵੇਂ ਰਹਿਣ ਵਿਚ ਮਿਠਾਸ ਹੈ, ਗੁਣ ਹਨ, ਨੀਵਾਂ ਰਹਿਣਾ ਸਾਰੇ ਗੁਣਾਂ ਦਾ ਸਾਰ ਹੈ, ਭਾਵ, ਸਭ ਤੋਂ ਚੰਗਾ ਗੁਣ ਹੈ ।
- On humility
ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥
fer k agai rakheeaai jit dhisai dharabaar || muhau k bolan boleeaai jit sun dhare piaar ||
— Sri Guru Granth Sahib Ji, Ang 2 (Guru Nanak Dev Ji, Jap)
ਫਿਰ ਅਸੀ ਕਿਹੜੀ ਭੇਟਾ ਉਸ ਅਕਾਲ ਪੁਰਖ ਦੇ ਅੱਗੇ ਰੱਖੀਏ, ਜਿਸ ਦੇ ਸਦਕੇ ਸਾਨੂੰ ਉਸ ਦਾ ਦਰਬਾਰ ਦਿੱਸ ਪਏ ? ਅਸੀ ਮੂੰਹੋਂ ਕਿਹੜਾ ਬਚਨ ਬੋਲੀਏ (ਭਾਵ, ਕਿਹੋ ਜਿਹੀ ਅਰਦਾਸ ਕਰੀਏ) ਜਿਸ ਨੂੰ ਸੁਣ ਕੇ ਉਹ ਹਰੀ (ਸਾਨੂੰ) ਪਿਆਰ ਕਰੇ ।
- On humility
ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥
cha(n)gaa naau rakhai kai jas keerat jag lei || je tis nadhar na aaviee ta vaat na puchhai ke ||
— Sri Guru Granth Sahib Ji, Ang 2 (Guru Nanak Dev Ji, Jap)
ਜੇ ਉਹ ਚੰਗੀ ਨਾਮਵਰੀ ਖੱਟ ਕੇ ਸਾਰੇ ਸੰਸਾਰ ਵਿਚ ਸ਼ੋਭਾ ਭੀ ਪ੍ਰਾਪਤ ਕਰ ਲਏ। ਜੇਕਰ ਅਕਾਲ ਪੁਰਖ ਦੀ ਮਿਹਰ ਦੀ ਨਜ਼ਰ ਵਿਚ ਨਹੀਂ ਆ ਸਕਦਾ, ਤਾਂ ਉਹ ਉਸ ਬੰਦੇ ਵਰਗਾ ਹੈ ਜਿਸ ਦੀ ਕੋਈ ਖ਼ਬਰ ਭੀ ਨਹੀਂ ਪੁੱਛਦਾ ।
- On humility
ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥ ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ ॥
vasat paraiee apunee kar jaanai haumai vich dhukh ghaale || naanak gurmukh haumai tuTai taa har har naam dhiaavai ||
— Sri Guru Granth Sahib Ji, Ang 139 (Guru Nanak Dev Ji, Raag Maajh)
ਹਉਮੈ ਵਿਚ ਦੁੱਖ ਸਹਾਰਦਾ ਹੈ ਕਿਉਂਕਿ ਪਰਾਈ ਵਸਤ (ਸਰੀਰ ਤੇ ਹੋਰ ਪਦਾਰਥ ਆਦਿਕਾਂ) ਨੂੰ ਆਪਣੀ ਸਮਝ ਬੈਠਦਾ ਹੈ । ਹੇ ਨਾਨਕ ! (ਜਦੋਂ) ਗੁਰੂ ਦੇ ਸਨਮੁਖ ਹੋ ਕੇ (ਮਨੁੱਖ ਦੀ) ਹਉਮੈ ਦੂਰ ਹੁੰਦੀ ਹੈ, ਤਦੋਂ ਉਹ ਪ੍ਰਭੂ ਦਾ ਨਾਮ ਸਿਮਰਦਾ ਹੈ,
- On humility
ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥
je loReh cha(n)gaa aapanaa kar pu(n)nahu neech sadhaieeaai ||
— Sri Guru Granth Sahib Ji, Ang 465 (Guru Nanak Dev Ji, Raag Aasaa)
ਹੇ ਜੀਵ! ਜੇ ਤੂੰ ਆਪਣੀ ਭਲਿਆਈ ਲੋੜਦਾ ਹੈਂ, ਤਾਂ ਚੰਗਾ ਕੰਮ ਕਰ ਕੇ ਭੀ ਆਪਣੇ ਆਪ ਨੂੰ ਨੀਵਾਂ ਅਖਵਾ ।
- On humility
ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥ ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥
ka(n)chan ke koT dhat karee bahu haivar gaivar dhaan || bhoom dhaan guooaa ghanee bhee a(n)tar garab gumaan ||
— Sri Guru Granth Sahib Ji, Ang 62 (Guru Nanak Dev Ji, Siree Raag)
ਜੇ ਮੈਂ ਸੋਨੇ ਦੇ ਕਿਲੇ੍ਹ ਦਾਨ ਕਰਾਂ, ਬਹੁਤ ਸਾਰੇ ਘੋੜੇ ਤੇ ਹਾਥੀ ਦਾਨ ਕਰਾਂ ਜ਼ਮੀਨ ਦਾਨ ਕਰਾਂ, ਬਹੁਤ ਸਾਰੀਆਂ ਗਾਂਈਆਂ ਦਾਨ ਕਰਾਂ, ਫਿਰ ਭੀ (ਸਗੋਂ ਇਸ ਦਾਨ ਦਾ ਹੀ) ਮਨ ਵਿਚ ਅਹੰਕਾਰ ਮਾਣ ਬਣ ਜਾਂਦਾ ਹੈ
- On humility
ਹੁਕਮੁ ਮੰਨੇ ਸਿਰਦਾਰੁ ਦਰਿ ਦੀਬਾਣੀਐ ॥
hukam ma(n)ne siradhaar dhar dheebaaneeaai ||
— Sri Guru Granth Sahib Ji, Ang 142 (Guru Nanak Dev Ji, Raag Maajh)
ਪ੍ਰਭੂ ਦੇ ਦਰ ਤੇ, ਪ੍ਰਭੂ ਦੀ ਦਰਗਾਹ ਵਿਚ ਉਹੀ ਇੱਜ਼ਤ ਵਾਲਾ ਹੈ ਜੋ ਪ੍ਰਭੂ ਦਾ ਹੁਕਮ ਮੰਨਦਾ ਹੈ ।
Guru Nanak Dev Ji Quotes on Naam, Remembrance and Devotion (10)
10 lines from Japji Sahib, Siree Raag and Raag Maajh: lines on remembering the Name, listening and devotion, as written in Gurmukhi, with Roman Punjabi for reading aloud.
- On Naam
ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥
jinee naam dhiaaiaa ge masakat ghaal || naanak te mukh ujale ketee chhuTee naal ||
— Sri Guru Granth Sahib Ji, Ang 8 (Guru Nanak Dev Ji, Jap)
ਜਿਨ੍ਹਾਂ ਮਨੁੱਖਾਂ ਨੇ ਅਕਾਲ ਪੁਰਖ ਦਾ ਨਾਮ ਸਿਮਰਿਆ ਹੈ, ਉਹ ਆਪਣੀ ਮਿਹਨਤ ਸਫਲੀ ਕਰ ਗਏ ਹਨ, ਹੇ ਨਾਨਕ ! ਉਹ ਉੱਜਲ ਮੁਖ ਵਾਲੇ ਹਨ ਅਤੇ (ਹੋਰ ਭੀ) ਕਈ ਜੀਵ ਉਹਨਾਂ ਦੀ ਸੰਗਤਿ ਵਿਚ (ਰਹਿ ਕੇ) (“ਕੂੜ ਦੀ ਪਾਲਿ” ਢਾਹ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਗਏ ਹਨ
- On Naam
ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥
naanak bhagataa sadhaa vigaas || suniaai dhookh paap kaa naas ||
— Sri Guru Granth Sahib Ji, Ang 2 (Guru Nanak Dev Ji, Jap)
ਨਾਨਕ ! (ਅਕਾਲ ਪੁਰਖ ਦੇ ਨਾਮ ਵਿਚ ਸੁਰਤਿ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ। ਉਸ ਦੀ ਸਿਫ਼ਤਿ-ਸਾਲਾਹ ਸੁਣਨ ਕਰ ਕੇ (ਮਨੱੁਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ। ੮।
- On Naam
ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥
har naamai tul na pujiee je lakh koTee karam kamai ||
— Sri Guru Granth Sahib Ji, Ang 62 (Guru Nanak Dev Ji, Siree Raag)
ਜੇ ਇਹੋ ਜਿਹੇ ਹੋਰ ਲੱਖਾਂ ਕ੍ਰੋੜਾਂ ਕਰਮ ਕੀਤੇ ਜਾਣ, ਤਾਂ ਭੀ ਕੋਈ ਕਰਮ ਪਰਮਾਤਮਾ ਦੇ ਨਾਮ ਦੀ ਬਰਾਬਰੀ ਤਕ ਨਹੀਂ ਪਹੁੰਚ ਸਕਦਾ
- On Naam
ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥
a(n)mirat velaa sach naau vaddiaaiee veechaar || karamee aavai kapaRaa nadharee mokh dhuaar ||
— Sri Guru Granth Sahib Ji, Ang 2 (Guru Nanak Dev Ji, Jap)
ਪੂਰਨ ਖਿੜਾਉ ਦਾ ਸਮਾਂ ਹੋਵੇ (ਭਾਵ, ਪ੍ਰਭਾਤ ਵੇਲਾ ਹੋਵੇ), ਨਾਮ (ਸਿਮਰੀਏ) ਤੇ ਉਸ ਦੀਆਂ ਵਡਿਆਈਆਂ ਦੀ ਵਿਚਾਰ ਕਰੀਏ । ਪ੍ਰਭੂ ਦੀ ਮਿਹਰ ਨਾਲ ‘ਸਿਫਤਿ’-ਰੂਪ ਪਟੋਲਾ ਮਿਲਦਾ ਹੈ, ਉਸ ਦੀ ਕ੍ਰਿਪਾ-ਦ੍ਰਿਸ਼ਟੀ ਨਾਲ ‘ਕੂੜ ਦੀ ਪਾਲਿ’ ਤੋਂ ਖ਼ਲਾਸੀ ਹੁੰਦੀ ਹੈ ਤੇ ਰੱਬ ਦਾ ਦਰ ਪ੍ਰਾਪਤ ਹੋ ਜਾਂਦਾ ਹੈ।
- On Naam
ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥ ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥
bhaiee re tan dhan saath na hoi || raam naam dhan niramalo gur dhaat kare prabh soi ||
— Sri Guru Granth Sahib Ji, Ang 62 (Guru Nanak Dev Ji, Siree Raag)
ਹੇ ਭਾਈ ! ਇਹ ਸਰੀਰ ਇਹ ਧਨ (ਜਗਤ ਤੋਂ ਚਲਣ ਵੇਲੇ) ਨਾਲ ਨਹੀਂ ਨਿਭਦਾ ਪਰਮਾਤਮਾ ਦਾ ਨਾਮ (ਐਸਾ) ਪਵਿਤ੍ਰ ਧਨ ਹੈ (ਜੋ ਸਦਾ ਨਾਲ ਨਿਭਦਾ ਹੈ, ਪਰ ਇਹ ਮਿਲਦਾ ਉਸ ਨੂੰ ਹੈ) ਜਿਸ ਨੂੰ ਗੁਰੂ ਦੇਂਦਾ ਹੈ ਜਿਸ ਨੂੰ ਉਹ ਪਰਮਾਤਮਾ ਦਾਤਿ ਕਰਦਾ ਹੈ
- On Naam
ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥
gaaveeaai suneeaai man rakheeaai bhaau || dhukh parahar sukh ghar lai jai ||
— Sri Guru Granth Sahib Ji, Ang 2 (Guru Nanak Dev Ji, Jap)
(ਆਓ, ਅਕਾਲ ਪੁਰਖ ਦੇ ਗੁਣ) ਗਾਵੀਏ ਤੇ ਸੁਣੀਏ ਅਤੇ ਆਪਣੇ ਮਨ ਵਿਚ ਉਸਦਾ ਪ੍ਰੇਮ ਟਿਕਾਈਏ। (ਜੋ ਮਨੁੱਖ ਇਹ ਆਹਰ ਕਰਦਾ ਹੈ, ਉਹ) ਆਪਣਾ ਦੁੱਖ ਦੂਰ ਕਰਕੇ ਸੁੱਖ ਨੂੰ ਹਿਰਦੇ ਵਿਚ ਵਸਾ ਲੈਂਦਾ ਹੈ।
- On Naam
ਮੰਨੈ ਨਾਨਕ ਭਵਹਿ ਨ ਭਿਖ ॥
ma(n)nai naanak bhaveh na bhikh ||
— Sri Guru Granth Sahib Ji, Ang 3 (Guru Nanak Dev Ji, Jap)
ਨਾਮ ਵਿਚ ਮਨ ਜੁੜਨ ਕਰ ਕੇ, ਹੇ ਨਾਨਕ ! ਮਨੁੱਖ ਧਿਰ ਧਿਰ ਦੀ ਮੁਥਾਜੀ ਨਹੀਂ ਕਰਦੇ ਫਿਰਦੇ।
- On Naam
ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ ॥ ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ ॥
kiaa lasakar kiaa neb khavaasee aavai mahalee vaas || naanak sache naam vin sabhe Tol vinaas ||
— Sri Guru Granth Sahib Ji, Ang 142 (Guru Nanak Dev Ji, Raag Maajh)
ਤਾਂ ਕੀਹ ਬਣ ਗਿਆ ਜੇ ਫ਼ੌਜ, ਚੋਬਦਾਰ, ਚੋਰੀ-ਬਰਦਾਰ ਮਿਲ ਗਏ ਤੇ ਮਹਿਲਾਂ ਵਿਚ ਵੱਸਣਾ ਨਸੀਬ ਹੋਇਆ ? ਹੇ ਨਾਨਕ ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰੇ ਪਦਾਰਥ ਨਾਸਵੰਤ ਹਨ
- On Naam
ਖਾਲਕ ਕਉ ਆਦੇਸੁ ਢਾਢੀ ਗਾਵਣਾ ॥ ਨਾਨਕ ਜੁਗੁ ਜੁਗੁ ਏਕੁ ਮੰਨਿ ਵਸਾਵਣਾ ॥
khaalak kau aadhes ddaaddee gaavanaa || naanak jug jug ek ma(n)n vasaavanaa ||
— Sri Guru Granth Sahib Ji, Ang 148 (Guru Nanak Dev Ji, Raag Maajh)
ਉਹ ਮਾਲਕ-ਪ੍ਰਭੂ ਨੂੰ ਸਿਰ ਨਿਵਾਂਦਾ ਹੈ, ਢਾਢੀ ਬਣ ਕੇ ਉਸ ਦੇ ਗੁਣ ਗਾਉਂਦਾ ਹੈ, ਤੇ, ਹੇ ਨਾਨਕ ! ਹਰੇਕ ਜੁਗ ਵਿਚ ਮੌਜੂਦ ਰਹਿਣ ਵਾਲੇ ਇੱਕ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਂਦਾ ਹੈ
- On Naam
ਆਪੇ ਭਗਤੀ ਭਾਉ ਤੂੰ ਆਪੇ ਮਿਲਹਿ ਮਿਲਾਇ ॥
aape bhagatee bhaau too(n) aape mileh milai ||
— Sri Guru Granth Sahib Ji, Ang 62 (Guru Nanak Dev Ji, Siree Raag)
ਤੂੰ ਆਪ ਹੀ (ਜੀਵਾਂ ਨੂੰ ਆਪਣੀ) ਭਗਤੀ ਬਖ਼ਸ਼ਦਾ ਹੈਂ, ਆਪਣਾ ਪ੍ਰੇਮ ਬਖ਼ਸ਼ਦਾ ਹੈਂ, ਤੂੰ ਆਪ ਹੀ ਜੀਵਾਂ ਨੂੰ ਆਪਣੇ ਨਾਲ ਮਿਲਾ ਕੇ ਮਿਲਦਾ ਹੈਂ
Quotes on Seva, Giving and Gratitude (8)
8 lines from Siree Raag, Raag Aasaa, Japji Sahib, Raag Dhanaasree and Raag Saarang: lines on giving, seva, gratitude and forgiveness, and on keeping good company.
- On seva
ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥
vich dhuneeaa sev kamaieeaai || taa dharageh baisan paieeaai ||
— Sri Guru Granth Sahib Ji, Ang 26 (Guru Nanak Dev Ji, Siree Raag)
(ਹੇ ਭਾਈ !) ਦੁਨੀਆ ਵਿਚ (ਆ ਕੇ) ਪ੍ਰਭੂ ਦੀ ਸੇਵਾ (ਸਿਮਰਨ) ਕਰਨੀ ਚਾਹੀਦੀ ਹੈ ਤਦੋਂ ਹੀ ਉਸ ਦੀ ਹਜ਼ੂਰੀ ਵਿਚ ਬੈਠਣ ਨੂੰ ਥਾਂ ਮਿਲਦਾ ਹੈ
- On seva
ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥
sateeaa man sa(n)tokh upajai dhenai kai veechaar ||
— Sri Guru Granth Sahib Ji, Ang 466 (Guru Nanak Dev Ji, Raag Aasaa)
ਜੋ ਮਨੁੱਖ ਦਾਨੀ ਹਨ ਉਹਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਦੋਂ (ਉਹ ਕਿਸੇ ਲੋੜਵੰਦੇ ਨੂੰ) ਕੁਝ ਦੇਣ ਦੀ ਵਿਚਾਰ ਕਰਦੇ ਹਨ;
- On seva
ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥
kudharat kavan kahaa veechaar || vaariaa na jaavaa ek vaar || jo tudh bhaavai saiee bhalee kaar || too sadhaa salaamat nira(n)kaar ||
— Sri Guru Granth Sahib Ji, Ang 3 (Guru Nanak Dev Ji, Jap)
(ਸੋ) ਮੇਰੀ ਕੀਹ ਤਾਕਤ ਹੈ ਕਿ (ਕਰਤਾਰ ਦੀ ਕੁਦਰਤਿ ਦੀ) ਵਿਚਾਰ ਕਰ ਸਕਾਂ? (ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉੱਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ। ਜੋ ਤੈਨੂੰ ਚੰਗਾ ਲੱਗਦਾ ਹੈ, ਉਹ ਕੰਮ ਭਲਾ ਹੈ । ਹੇ ਨਿਰੰਕਾਰ ! ਤੂੰ ਸਦਾ ਅਟੱਲ ਰਹਿਣ ਵਾਲਾ ਹੈਂ । ੧੬।
- On seva
ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥
guraa ik dheh bujhaiee || sabhanaa jeeaa kaa ik dhaataa so mai visar na jaiee ||
— Sri Guru Granth Sahib Ji, Ang 2 (Guru Nanak Dev Ji, Jap)
ਹੇ ਸਤਿਗੁਰੂ ! (ਤੇਰੇ ਅੱਗੇ ਅਰਦਾਸ ਹੈ ਕਿ) ਮੈਨੂੰ ਇਕ ਸਮਝ ਦੇਹ । ਜਿਹੜਾ ਸਭਨਾਂ ਜੀਵਾਂ ਨੂੰ ਦਾਤਾਂ ਦੇਣ ਵਾਲਾ ਇਕ ਰੱਬ ਹੈ, ਮੈਂ ਉਸ ਨੂੰ ਭੁਲਾ ਨਾ ਦਿਆਂ
- On seva
ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥
hukamee hukam chalaae raahu || naanak vigasai veparavaahu ||
— Sri Guru Granth Sahib Ji, Ang 2 (Guru Nanak Dev Ji, Jap)
ਹੁਕਮ ਵਾਲੇ ਰੱਬ ਦਾ ਹੁਕਮ ਹੀ (ਸੰਸਾਰ ਦੀ ਕਾਰ ਵਾਲਾ) ਰਸਤਾ ਚਲਾ ਰਿਹਾ ਹੈ । ਹੇ ਨਾਨਕ ! ਉਹ ਨਿਰੰਕਾਰ ਸਦਾ ਵੇਪਰਵਾਹ ਹੈ ਤੇ ਪਰਸੰਨ ਹੈ ॥
- On seva
ਐਸੀ ਸੇਵਕੁ ਸੇਵਾ ਕਰੈ ॥ ਜਿਸ ਕਾ ਜੀਉ ਤਿਸੁ ਆਗੈ ਧਰੈ ॥ ਸਾਹਿਬ ਭਾਵੈ ਸੋ ਪਰਵਾਣੁ ॥
aaisee sevak sevaa karai || jis kaa jeeau tis aagai dharai || saahib bhaavai so paravaan ||
— Sri Guru Granth Sahib Ji, Ang 661 (Guru Nanak Dev Ji, Raag Dhanaasree)
ਸੇਵਕ ਉਹ ਹੈ ਜੋ (ਮਾਲਕ ਦੀ) ਇਹੋ ਜਿਹੀ ਸੇਵਾ ਕਰੇ ਕਿ ਜਿਸ ਮਾਲਕ ਦੀ ਦਿੱਤੀ ਹੋਈ ਜਿੰਦ ਹੈ ਉਸੇ ਦੇ ਅੱਗੇ ਇਸ ਨੂੰ ਭੇਟਾ ਦੇ ਦੇਵੇ । ਅਜੇਹਾ ਸੇਵਕ ਮਾਲਕ ਨੂੰ ਪਸੰਦ ਆ ਜਾਂਦਾ ਹੈ
- On seva
ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥
naanak sa(n)gat mel har sabh bikh leh jaiaa ||
— Sri Guru Granth Sahib Ji, Ang 1244 (Guru Nanak Dev Ji, Raag Saarang)
(ਪਰ) ਹੇ ਨਾਨਕ! ਜੇ ਪ੍ਰਭੂ (ਗੁਰਮੁਖਾਂ ਦੀ) ਸੰਗਤਿ ਮੇਲੇ ਤਾਂ (ਮਨ ਵਿਚੋਂ ਮਾਇਆ ਦੇ ਮੋਹ ਵਾਲੀ) ਸਾਰੀ ਜ਼ਹਿਰ ਲਹਿ ਜਾਂਦੀ ਹੈ
- On seva
ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥
naanak niragun gun kare gunava(n)tiaa gun dhe || tehaa koi na sujhiee j tis gun koi kare ||
— Sri Guru Granth Sahib Ji, Ang 2 (Guru Nanak Dev Ji, Jap)
ਨਾਨਕ ! ਉਹ ਅਕਾਲ ਪੁਰਖ ਗੁਣ-ਹੀਨ ਮਨੁੱਖ ਵਿੱਚ ਗੁਣ ਪੈਦਾ ਕਰ ਦੇਂਦਾ ਹੈ ਤੇ ਗੁਣੀ ਮਨੁੱਖਾਂ ਨੂੰ ਭੀ ਗੁਣ ਉਹੀ ਬਖ਼ਸ਼ਦਾ ਹੈ। ਇਹੋ ਜਿਹਾ ਕੋਈ ਹੋਰ ਨਹੀਂ ਦਿੱਸਦਾ, ਜੋ ਨਿਰਗੁਣ ਜੀਵ ਨੂੰ ਕੋਈ ਗੁਣ ਦੇ ਸਕਦਾ ਹੋਵੇ। ੭।
Quotes on Fearlessness, Trust and the Hukam (7)
7 lines from Raag Aasaa, Siree Raag and Japji Sahib: lines on fearlessness, trust in the Creator, the Hukam and the wonder of creation.
- On trust
ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥ ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥
sach taa(n) par jaaneeaai jaa aatam teerath kare nivaas || satiguroo no puchh kai beh rahai kare nivaas ||
— Sri Guru Granth Sahib Ji, Ang 468 (Guru Nanak Dev Ji, Raag Aasaa)
ਉਸ ਧੁਰ-ਅੰਦਰਲੀ ਅਸਲੀਅਤ ਨਾਲ ਤਦੋਂ ਹੀ ਜਾਣ-ਪਛਾਣ ਹੰੁਦੀ ਹੈ ਜਦੋਂ ਮਨੁੱਖ ਧੁਰ ਅੰਦਰਲੇ ਤੀਰਥ ਉੱਤੇ ਟਿਕੇ, ਆਪਣੇ ਗੁਰੂ ਪਾਸੋਂ ਉਪਦੇਸ਼ ਲੈ ਕੇ ਉਸ ਅੰਦਰਲੇ ਤੀਰਥ ਉੱਤੇ ਬੈਠਾ ਰਹੇ, ਉੱਥੇ ਹੀ ਸਦਾ ਨਿਵਾਸ ਰੱਖੇ ।
- On trust
ਮਨ ਰੇ ਸਚੁ ਮਿਲੈ ਭਉ ਜਾਇ ॥
man re sach milai bhau jai ||
— Sri Guru Granth Sahib Ji, Ang 18 (Guru Nanak Dev Ji, Siree Raag)
ਹੇ (ਮੇਰੇ) ਮਨ ! ਜਦੋਂ ਸਦਾ-ਥਿਰ ਪ੍ਰਭੂ ਮਿਲ ਪਏ, ਤਾਂ ਦੁਨੀਆ ਦਾ ਡਰ-ਸਹਮ ਦੂਰ ਹੋ ਜਾਂਦਾ ਹੈ
- On trust
ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥ ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥
maranai kee chi(n)taa nahee jeevan kee nahee aas || too sarab jeeaa pratipaalahee lekhai saas giraas ||
— Sri Guru Granth Sahib Ji, Ang 20 (Guru Nanak Dev Ji, Siree Raag)
(ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਸਿਮਰਨ ਦੀ ਬਰਕਤਿ ਨਾਲ ਉਸ ਨੂੰ) ਮੌਤ ਦਾ ਡਰ ਨਹੀਂ ਰਹਿੰਦਾ, ਹੋਰ ਹੋਰ ਲੰਮੀ ਉਮਰ ਦੀਆਂ ਉਹ ਆਸਾਂ ਨਹੀਂ ਬਣਾਂਦਾ (ਉਸ ਨੂੰ ਇਹ ਯਕੀਨ ਹੁੰਦਾ ਹੈ ਕਿ ਹੇ ਪ੍ਰਭੂ !) ਤੂੰ ਸਾਰੇ ਜੀਵਾਂ ਦੀ ਪਾਲਨਾ ਕਰਦਾ ਹੈਂ, ਜੀਵਾਂ ਦਾ ਹਰੇਕ ਸਾਹ ਹਰੇਕ ਗਿਰਾਹੀ ਤੇਰੇ ਹਿਸਾਬ ਵਿਚ (ਤੇਰੀ ਨਜ਼ਰ ਵਿਚ) ਹੈ
- On trust
ਨਾਨਕ ਕਾਰ ਨ ਕਥਨੀ ਜਾਇ ॥ ਕੀਤਾ ਕਰਣਾ ਸਰਬ ਰਜਾਇ ॥
naanak kaar na kathanee jai || keetaa karanaa sarab rajai ||
— Sri Guru Granth Sahib Ji, Ang 463 (Guru Nanak Dev Ji, Raag Aasaa)
ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ, ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ
- On trust
ਗੁਰਮੁਖਿ ਨਿਰਮਲ ਰਹਹਿ ਪਿਆਰੇ ॥ ਜਿਉ ਜਲ ਅੰਭ ਊਪਰਿ ਕਮਲ ਨਿਰਾਰੇ ॥
gurmukh niramal raheh piaare || jiau jal a(n)bh uoopar kamal niraare ||
— Sri Guru Granth Sahib Ji, Ang 353 (Guru Nanak Dev Ji, Raag Aasaa)
ਗੁਰੂ ਦੇ ਸਨਮੁਖ ਰਹਿ ਕੇ (ਮਾਇਆ ਵਿਚ ਵਰਤਦੇ ਹੋਏ ਭੀ) ਉਹ ਪਿਆਰੇ ਇਉਂ ਪਵਿਤ੍ਰ-ਆਤਮਾ ਰਹਿੰਦੇ ਹਨ ਜਿਵੇਂ ਪਾਣੀ ਵਿਚ ਕੌਲ-ਫੁੱਲ ਨਿਰਲੇਪ ਰਹਿੰਦੇ ਹਨ
- On trust
ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥
je jug chaare aarajaa hor dhasoonee hoi || navaa kha(n)ddaa vich jaaneeaai naal chalai sabh koi ||
— Sri Guru Granth Sahib Ji, Ang 2 (Guru Nanak Dev Ji, Jap)
ਜੇ ਕਿਸੇ ਮਨੁੱਖ ਦੀ ਉਮਰ ਚਾਰ ਜੁਗਾਂ ਜਿਤਨੀ ਹੋ ਜਾਏ, (ਨਿਰੀ ਇਤਨੀ ਹੀ ਨਹੀਂ, ਸਗੋਂ ਜੇ) ਇਸ ਤੋਂ ਭੀ ਦਸ ਗੁਣੀ ਹੋਰ (ਉਮਰ ) ਹੋ ਜਾਏ। ਜੇ ਉਹ ਸਾਰੇ ਸੰਸਾਰ ਵਿਚ ਭੀ ਪਰਗਟ ਹੋ ਜਾਏ ਅਤੇ ਹਰੇਕ ਮਨੱੁਖ ਉਸ ਦੇ ਪਿੱਛੇ ਲੱਗ ਕੇ ਤੁਰੇ ।
- On trust
ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
hukamee hovan aakaar hukam na kahiaa jaiee || hukamee hovan jeea hukam milai vaddiaaiee ||
— Sri Guru Granth Sahib Ji, Ang 1 (Guru Nanak Dev Ji, Jap)
ਪੁਰਖ ਦੇ ਹੁਕਮ ਅਨੁਸਾਰ ਸਾਰੇ ਸਰੀਰ ਬਣਦੇ ਹਨ, (ਪਰ ਇਹ) ਹੁਕਮ ਦੱਸਿਆ ਨਹੀਂ ਜਾ ਸਕਦਾ ਕਿ ਕਿਹੋ ਜਿਹਾ ਹੈ। ਰੱਬ ਦੇ ਹੁਕਮ ਅਨੁਸਾਰ ਹੀ ਸਾਰੇ ਜੀਵ ਜੰਮ ਪੈਂਦੇ ਹਨ ਅਤੇ ਹੁਕਮ ਅਨੁਸਾਰ ਹੀ (ਰੱਬ ਦੇ ਦਰ ’ਤੇ) ਸ਼ੋਭਾ ਮਿਲਦੀ ਹੈ।
Quotes on Wisdom and Understanding (5)
5 lines from Japji Sahib and Siree Raag: lines on understanding and wisdom.
- On wisdom
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
sahas siaanapaa lakh hoh ta ik na chalai naal ||
— Sri Guru Granth Sahib Ji, Ang 1 (Guru Nanak Dev Ji, Jap)
ਜੇ (ਮੇਰੇ ਵਿਚ) ਹਜ਼ਾਰਾਂ ਤੇ ਲੱਖਾਂ ਚਤੁਰਾਈਆਂ ਹੋਵਣ, (ਤਾਂ ਭੀ ਉਹਨਾਂ ਵਿਚੋਂ) ਇਕ ਭੀ ਚਤੁਰਾਈ ਸਾਥ ਨਹੀਂ ਦੇਂਦੀ।
- On wisdom
ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥
mat vich ratan javaahar maanik je ik gur kee sikh sunee ||
— Sri Guru Granth Sahib Ji, Ang 2 (Guru Nanak Dev Ji, Jap)
ਜੇ ਸਤਿਗੁਰੂ ਦੀ ਇਕ ਸਿੱਖਿਆ ਸੁਣ ਲਈ ਜਾਏ, ਤਾਂ ਮਨੱੁਖ ਦੀ ਬੁੱਧ ਦੇ ਅੰਦਰ ਰਤਨ, ਜਵਾਹਰ ਤੇ ਮੌਤੀ (ਉਪਜ ਪੈਂਦੇ ਹਨ, ਭਾਵ, ਪਰਮਾਤਮਾ ਦੇ ਗੁਣ ਪੈਦਾ ਹੋ ਜਾਂਦੇ ਹਨ) ।
- On wisdom
ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥
virale kau sojhee piee gurmukh man samajhai ||
— Sri Guru Granth Sahib Ji, Ang 62 (Guru Nanak Dev Ji, Siree Raag)
ਪਰ ਇਹ ਸਮਝ ਕਿਸੇ ਵਿਰਲੇ ਨੂੰ ਹੀ ਪੈਂਦੀ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ ਮਨ ਨੂੰ ਇਉਂ ਸਮਝਾ ਲੈਂਦਾ ਹੈ
- On wisdom
ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥
je ko kahai karai veechaar || karate kai karanai naahee sumaar ||
— Sri Guru Granth Sahib Ji, Ang 3 (Guru Nanak Dev Ji, Jap)
ਭਾਵੇਂ ਕੋਈ ਕਥਨ ਕਰ ਵੇਖੇ ਤੇ ਵਿਚਾਰ ਕਰ ਲਏ । ਅਕਾਲ-ਪੁਰਖ ਦੀ ਕੁਦਰਤਿ ਦਾ ਕੋਈ ਲੇਖਾ ਹੀ ਨਹੀਂ।
- On wisdom
ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥
je hau jaanaa aakhaa naahee kahanaa kathan na jaiee ||
— Sri Guru Granth Sahib Ji, Ang 2 (Guru Nanak Dev Ji, Jap)
ਉਂਝ (ਇਸ ਅਕਾਲ ਪੁਰਖ ਦੇ ਹੁਕਮ ਨੂੰ) ਜੇ ਮੈਂ ਸਮਝ, (ਭੀ) ਲਵਾਂ, (ਤਾਂ ਭੀ) ਉਸ ਦਾ ਵਰਣਨ ਨਹੀਂ ਕਰ ਸਕਦਾ। (ਅਕਾਲ ਪੁਰਖ ਦੇ ਹੁਕਮ ਦਾ) ਕਥਨ ਨਹੀਂ ਕੀਤਾ ਜਾ ਸਕਦਾ।
Short Guru Nanak Dev Ji Quotes for WhatsApp Status in Punjabi (16)
Short single lines that fit a WhatsApp status or an Instagram story. Tap Copy to paste the line, or Download to save it as a picture card.
- Short line
ਗੰਢੁ ਪਰੀਤੀ ਮਿਠੇ ਬੋਲ ॥
ga(n)dd pareetee miThe bol ||
— Sri Guru Granth Sahib Ji, Ang 143 (Guru Nanak Dev Ji, Raag Maajh)
ਮਿੱਠੇ ਬਚਨਾਂ ਨਾਲ ਪਿਆਰ ਦੀ ਗੰਢ ਪੈਂਦੀ ਹੈ (ਭਾਵ, ਪਿਆਰ ਪੱਕਾ ਹੁੰਦਾ ਹੈ ।
- Short line
ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥
putr kalatr viche gat paiee ||
— Sri Guru Granth Sahib Ji, Ang 661 (Guru Nanak Dev Ji, Raag Dhanaasree)
ਪੁਤ੍ਰ ਇਸਤ੍ਰੀ (ਆਦਿਕ ਪਰਵਾਰ) ਵਿਚ ਹੀ ਰਹਿੰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ
- Short line
ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥
jin seviaa tin paiaa maan ||
— Sri Guru Granth Sahib Ji, Ang 2 (Guru Nanak Dev Ji, Jap)
ਮਨੁੱਖ ਨੇ ਉਸ ਅਕਾਲ ਪੁਰਖ ਨੂੰ ਸਿਮਰਿਆ ਹੈ, ਉਸ ਨੇ ਹੀ ਵਡਿਆਈ ਪਾ ਲਈ ਹੈ।
- Short line
ਸੁਣਿਐ ਲਾਗੈ ਸਹਜਿ ਧਿਆਨੁ ॥
suniaai laagai sahaj dhiaan ||
— Sri Guru Granth Sahib Ji, Ang 3 (Guru Nanak Dev Ji, Jap)
ਨਾਮ ਸੁਣਨ ਦਾ ਸਦਕਾ ਅਡੋਲਤਾ ਵਿਚ ਚਿੱਤ ਦੀ ਬ੍ਰਿਤੀ ਟਿਕ ਜਾਂਦੀ ਹੈ ।
- Short line
ਸੁਣਿਐ ਅੰਧੇ ਪਾਵਹਿ ਰਾਹੁ ॥
suniaai a(n)dhe paaveh raahu ||
— Sri Guru Granth Sahib Ji, Ang 3 (Guru Nanak Dev Ji, Jap)
ਇਹ ਨਾਮ ਸੁਣਨ ਦੀ ਹੀ ਬਰਕਤਿ ਹੈ ਕਿ ਅੰਨ੍ਹੇ ਗਿਆਨ-ਹੀਣ ਮਨੁੱਖ ਭੀ ਰਾਹ ਲੱਭ ਲੈਂਦੇ ਹਨ।
- Short line
ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥
suneh vakhaaneh jetaRe hau tin balihaarai jaau ||
— Sri Guru Granth Sahib Ji, Ang 16 (Guru Nanak Dev Ji, Siree Raag)
ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ ਜੋ ਪ੍ਰਭੂ ਦਾ ਨਾਮ ਸੁਣਦੇ ਤੇ ਉਚਾਰਦੇ ਹਨ
- Short line
ਨਾਨਕ ਸਾਚੇ ਕਉ ਸਚੁ ਜਾਣੁ ॥
naanak saache kau sach jaan ||
— Sri Guru Granth Sahib Ji, Ang 15 (Guru Nanak Dev Ji, Siree Raag)
ਹੇ ਨਾਨਕ ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸੱਚੀ ਸਾਂਝ ਬਣਾ
- Short line
ਅੰਤੁ ਨ ਕਰਣੈ ਦੇਣਿ ਨ ਅੰਤੁ ॥
a(n)t na karanai dhen na a(n)t ||
— Sri Guru Granth Sahib Ji, Ang 5 (Guru Nanak Dev Ji, Jap)
ਅਕਾਲ ਪੁਰਖ ਦੀ ਰਚਨਾ ਤੇ ਦਾਤਾਂ ਦਾ ਅੰਤ ਨਹੀਂ ਪੈ ਸਕਦਾ।
- Short line
ਜੋ ਹਰਿ ਰਾਤੇ ਸੇ ਜਨ ਪਰਵਾਣੁ ॥
jo har raate se jan paravaan ||
— Sri Guru Granth Sahib Ji, Ang 353 (Guru Nanak Dev Ji, Raag Aasaa)
ਪ੍ਰਭੂ ਦੀ ਹਜ਼ੂਰੀ ਵਿਚ ਉਹੀ ਮਨੁੱਖ ਕਬੂਲ ਹਨ ਜੋ ਪ੍ਰਭੂ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ,
- Short line
ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥
naanak man samajhaieeaai gur kai sabadh saalaeh ||
— Sri Guru Granth Sahib Ji, Ang 23 (Guru Nanak Dev Ji, Siree Raag)
ਹੇ ਨਾਨਕ ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ ਆਪਣੇ ਮਨ ਨੂੰ ਸਮਝਾਣਾ ਚਾਹੀਦਾ ਹੈ
- Short line
ਗੁਰਮਤੀ ਆਪੁ ਗਵਾਇ ਨਾਮੁ ਧਿਆਈਐ ॥
gurmatee aap gavai naam dhiaaieeaai ||
— Sri Guru Granth Sahib Ji, Ang 144 (Guru Nanak Dev Ji, Raag Maajh)
ਗੁਰੂ ਦੀ ਮਤਿ ਨਾਲ ਆਪਾ-ਭਾਵ ਗਵਾ ਕੇ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ ।
- Short line
ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥
sabaahee saalaeh jinee dhiaaiaa ik man ||
— Sri Guru Granth Sahib Ji, Ang 145 (Guru Nanak Dev Ji, Raag Maajh)
ਜੋ ਮਨੁੱਖ ਸਵੇਰੇ ਹੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਇਕ-ਮਨ ਹੋ ਕੇ ਪ੍ਰਭੂ ਨੂੰ ਸਿਮਰਦੇ ਹਨ,
- Short line
ਆਪਿ ਬੁਝਾਏ ਸੋਈ ਬੂਝੈ ॥
aap bujhaae soiee boojhai ||
— Sri Guru Granth Sahib Ji, Ang 150 (Guru Nanak Dev Ji, Raag Maajh)
ਜਿਸ ਮਨੁੱਖ ਨੂੰ ਪ੍ਰਭੂ ਆਪ ਮਤਿ ਦੇਂਦਾ ਹੈ, ਉਸ ਨੂੰ ਹੀ ਮਤਿ ਆਉਂਦੀ ਹੈ;
- Short line
ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ ॥
raat dhihai kai vaar dhurahu furamaiaa ||
— Sri Guru Granth Sahib Ji, Ang 150 (Guru Nanak Dev Ji, Raag Maajh)
ਪ੍ਰਭੂ ਨੇ ਧੁਰੋਂ ਹੁਕਮ ਦਿੱਤਾ ਕਿ ਭਾਵੇਂ ਰਾਤ ਹੋਵੇ ਭਾਵੇਂ ਦਿਨ ਜਸ ਕਰੋ ।
- Short line
ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥
aape kudharat saaj kai aape kare beechaar ||
— Sri Guru Granth Sahib Ji, Ang 143 (Guru Nanak Dev Ji, Raag Maajh)
ਪਰਮਾਤਮਾ ਆਪ ਹੀ ਦੁਨੀਆ ਪੈਦਾ ਕਰ ਕੇ ਆਪ ਹੀ ਇਸ ਦਾ ਧਿਆਨ ਰੱਖਦਾ ਹੈ,
- Short line
ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥
ganat tinaa dhee ko kiaa kare jo aap bakhase karataar ||
— Sri Guru Granth Sahib Ji, Ang 143 (Guru Nanak Dev Ji, Raag Maajh)
ਜਿਨ੍ਹਾਂ ਨੂੰ ਕਰਤਾਰ ਨੇ ਆਪ ਬਖ਼ਸ਼ ਲਿਆ ਉਹਨਾਂ ਦੀ ਐਬ-ਜੋਈ ਕਿਸੇ ਕੀਹ ਕਰਨੀ ਹੋਈ ?
Guru Nanak Dev Ji’s bani is part of Sri Guru Granth Sahib Ji. This page gathers his lines in Gurmukhi, with the Roman Punjabi reading and the meaning in Punjabi, arranged by theme: truth, equality, humility, Naam, seva, trust and wisdom. Every card shows its raag and Ang (page number), so you can find the line in Sri Guru Granth Sahib Ji. Tap Copy to copy a line, Share to send it, or Download to save it as a picture card for a status or story. Short single lines for WhatsApp status are in the last section.
Questions
- Who was Guru Nanak Dev Ji?
- Guru Nanak Dev Ji (1469 to 1539) was the first of the ten Sikh Gurus and the founder of Sikhism. His bani is recorded in Sri Guru Granth Sahib Ji.
- Where do these quotes come from?
- They are lines of Guru Nanak Dev Ji’s bani in Sri Guru Granth Sahib Ji, such as Japji Sahib, Siree Raag and Aasa di Vaar. Each card shows the raag and the Ang (page) where the line is found.
- What are the three pillars of Guru Nanak Dev Ji’s teaching?
- Naam Japo (remember the Name), Kirat Karo (earn an honest living) and Vand Chhako (share with others).
- How can I use a quote as a WhatsApp status?
- Tap Copy to copy the line and paste it into your status, Share to send it from your phone, or Download to save it as a picture card to post. The last section has short single lines that suit a status.